JALANDHAR WEATHER

ਸ਼ਮਸ਼ਾਨ ਘਾਟ ਨੇੜੇ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਵਲੋਂ ਜਾਂਚ ਜਾਰੀ

ਫਿਰੋਜ਼ਪੁਰ, 19 ਅਪ੍ਰੈਲ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਪਿੰਡ ਅਲੀਕੇ ਨਾਲ ਸੰਬੰਧਿਤ ਇਕ ਨੌਜਵਾਨ ਦੀ ਲਾਸ਼ ਅੱਜ ਸਵੇਰੇ ਸ਼ਮਸ਼ਾਨ ਘਾਟ ਨੇੜੇ ਕੇ. ਵੀ. ਐਮ-3, ਰੱਖੜੀ ਰੋਡ ’ਤੇ ਮਿਲਣ ਕਾਰਨ ਇਲਾਕੇ ’ਚ ਹੜਕੰਪ ਮਚ ਗਿਆ। ਮੁਢਲੀ ਜਾਣਕਾਰੀ ਅਨੁਸਾਰ, ਨੌਜਵਾਨ ਦਾ ਕਤਲ ਕਰਕੇ ਲਾਸ਼ ਇਥੇ ਸੁੱਟੀ ਗਈ। ਮ੍ਰਿਤਕ ਦੇ ਮਾਮੇ ਅਮਰੀਕ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਨੌਜਵਾਨ ਘਰ ਦਾ ਸਮਾਨ ਲੈਣ ਗਿਆ ਸੀ ਅਤੇ ਵਾਪਸੀ ’ਤੇ ਇਕ ਅਣ-ਪਛਾਤੇ ਵਿਅਕਤੀ ਨਾਲ ਘਰ ਆਇਆ। ਉਸ ਤੋਂ ਬਾਅਦ ਉਹ ਮੁੜ ਨਹੀਂ ਦਿੱਸਿਆ। ਅੱਜ ਸਵੇਰੇ ਪੁਲਿਸ ਵਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਲਾਸ਼ ਰੱਖੜੀ ਰੋਡ ’ਤੇ ਮਿਲੀ ਹੈ। ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ। ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਜਿਸ ਰਾਹੀਂ ਕਾਤਲ ਦੀ ਪਛਾਣ ਕੀਤੀ ਜਾ ਸਕੇ। ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਪੂਰੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ