JALANDHAR WEATHER

ਨਾੜ ਨੂੰ ਲੱਗੀ ਭਿਆਨਕ ਅੱਗ, ਕਈ ਏਕੜ ਨਾੜ ਸੜ ਕੇ ਹੋਈ ਸਵਾਹ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 19 ਅਪ੍ਰੈਲ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਵੱਖ ਵੱਖ ਪਿੰਡਾਂ ਵਿਚ ਖੇਤਾਂ ਵਿਚ ਨਾੜ ਨੂੰ ਅੱਗ ਲੱਗ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਤਿੰਨ ਵਜੇ ਦੇ ਕਰੀਬ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਖੇਤਾਂ ਵਿਚ ਨਾੜ ਨੂੰ ਭਿਆਨਕ ਅੱਗ ਲੱਗ ਗਈ ਹੈ, ਜਿਸ ਦੇ ਚੱਲਦਿਆਂ ਕਈ ਕਿਲ੍ਹੇ ਨਾੜ ਸੜ ਕੇ ਸਵਾਹ ਹੋ ਗਈ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੇ ਨਾਲ ਉੱਠਣ ਵਾਲੇ ਧੂੰਏ ਦੇ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਹ ਅੱਗ ਫੈਲਦੀ ਫੈਲਦੀ ਰੇਲਵੇ ਲਾਈਨ ਦੇ ਕੋਲ ਪਹੁੰਚ ਗਈ, ਜਿਸ ਕਾਰਨ ਰੇਲ ਗੱਡੀ ਵਿਚ ਸਵਾਰ ਮੁਸਾਫ਼ਰਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਗੁਰੂ ਹਰ ਸਹਾਏ ਰੇਲਵੇ ਸਟੇਸ਼ਨ ’ਤੇ 2:30 ਵਜੇ ਪਹੁੰਚਣ ਵਾਲੀ ਗੱਡੀ ਨੂੰ ਝੋਕ ਟਹਿਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ ’ਤੇ ਰੋਕ ਲਿਆ ਗਿਆ। ਮੌਕੇ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਤਾਂ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ ਸੀ ਪ੍ਰੰਤੂ ਲੋਕਾਂ ਵਲੋਂ ਅੱਗ ’ਤੇ ਕਾਬੂ ਪਾਉਣ ਦੇ ਲਈ ਕੋਸ਼ਿਸ਼ ਕੀਤੀ ਜਾ ਰਹੀ ਸੀ। ਖ਼ਬਰ ਲਿਖੇ ਜਾਣ ਤੱਕ ਅੱਗ ’ਤੇ ਕਾਬੂ ਨਹੀਂ ਪਾਇਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ