ਛੇ ਮੰਜ਼ਿਲਾ ਇਮਾਰਤ ਡਿੱਗਣ ਨਾਲ ਹੁਣ ਤਕ 11 ਦੀ ਮੌਤ, ਬਚਾਅ ਕਾਰਜ ਜਾਰੀ

ਨਵੀਂ ਦਿੱਲੀ, 19 ਅਪ੍ਰੈਲ-ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਅਤੇ ਹੋਰ ਏਜੰਸੀਆਂ ਮੁਸਤਫਾਬਾਦ ਖੇਤਰ ਵਿਚ ਖੋਜ ਅਤੇ ਬਚਾਅ ਕਾਰਜ ਕਰ ਰਹੀਆਂ ਹਨ, ਜਿਥੇ ਇਕ ਇਮਾਰਤ ਢਹਿ ਗਈ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ।ਹੁਣ ਤੱਕ 11 ਮੌਤਾਂ ਦੀ ਪੁਸ਼ਟੀ ਹੋਈ ਹੈ ਅਤੇ ਪੰਜ ਦਾ ਇਲਾਜ ਚੱਲ ਰਿਹਾ ਹੈ।