JALANDHAR WEATHER

300 ਦੇ ਕਰੀਬ ਨੌਜਵਾਨਾਂ ਨੇ ਕਾਂਗਰਸ 'ਚ ਕੀਤੀ ਸ਼ਮੂਲੀਅਤ

ਰਾਜਪੁਰਾ , 20 ਅਪ੍ਰੈਲ (ਰਣਜੀਤ ਸਿੰਘ ) - ਅੱਜ ਇਥੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਗ੍ਰਹਿ ਵਿਖੇ 300 ਦੇ ਕਰੀਬ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਹੱਥ ਫੜਿਆ ਹੈ। ਇਸ ਮੌਕੇ 'ਤੇ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕਰਨਾ ਇਸ ਗੱਲ 'ਤੇ ਮੋਹਰ ਲਾਉਂਦਾ ਹੈ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ। ਇਸ ਮੌਕੇ 'ਤੇ ਨੌਜਵਾਨਾਂ ਨੇ ਕਾਂਗਰਸ ਪਾਰਟੀ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਅਸਮਾਨ ਗੂੰਜਿਆ। ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਝੂਠ ਦੇ ਸਹਾਰੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਗੱਡੀ ਲੀਹ ਤੋਂ ਉੱਤਰੀ ਪਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ