ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ,ਕੀਤੀ ਆਤਿਸ਼ਬਾਜ਼ੀ


ਸ੍ਰੀ ਅਨੰਦਪੁਰ ਸਾਹਿਬ , 20 ਅਪ੍ਰੈਲ -(ਜੇ ਐਸ ਨਿੱਕੂਵਾਲ, ਕਰਨੈਲ ਸਿੰਘ )- ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ,ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ। ਕਥਾਵਾਚਕਾਂ ਵਲੋਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਵਿਚ ਵਿਸੇ਼ਸ਼ ਤੌਰ 'ਤੇ ਪਹੁੰਚੇ ਸ੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸਮੁੱਚੀ ਮਾਨਵਤਾ ਨੂੰ ਗੁਰੂ ਅਰਜਨ ਦੇਵ ਜੀ ਦੀ ਲਸਾਨੀ ਸ਼ਹਾਦਤ ਤੋਂ ਸੇਧ ਲੈਣੀ ਚਾਹੀਦੀ ਹੈ। ਅੰਤ ਵਿਚ ਮਨਮੋਹਕ ਆਤਿਸ਼ਬਾਜ਼ੀ ਵੀ ਕੀਤੀ ਗਈ । ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਇੰਦਰਜੀਤ ਸਿੰਘ ਅਰੋੜਾ, ਭੁਪਿੰਦਰਪਾਲ ਸਿੰਘ ਤਲਵਾੜ , ਜਸਵਿੰਦਰ ਸਿੰਘ ਬਿੱਲਾ , ਰਾਮ ਬਿੱਲਾ, ਪ੍ਰਿਤਪਾਲ ਸਿੰਘ ਗੰਡਾ ਤੇ ਕਰਨੈਲ ਸਿੰਘ ਬਜਰੂੜ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।