ਟਰੱਕ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

ਤਪਾ ਮੰਡੀ, (ਸੰਗਰੂਰ), 21 ਅਪ੍ਰੈਲ (ਪ੍ਰਵੀਨ ਗਰਗ)- ਸ਼ਹਿਰ ਦੇ ਨਾਮਦੇਵ ਮਾਰਗ ’ਤੇ ਸ਼ਾਂਤੀ ਹਾਲ ਨਜ਼ਦੀਕ ਟਰੱਕ ਦੀ ਲਪੇਟ ’ਚ ਆਉਣ ਕਾਰਨ ਇਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਾਈਕਲ ਸਵਾਰ ਦਰਬਾਰਾ ਸਿੰਘ ਵਾਸੀ ਪਿੰਡ ਘੁੰਨਸ ਸਾਈਕਲ ’ਤੇ ਬਾਹਰਲੇ ਬੱਸ ਅੱਡੇ ਵੱਲ ਜਾ ਰਿਹਾ ਸੀ ਤਾਂ ਪਿਛੋਂ ਇਕ ਟਰੱਕ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਸਨ।