ਵਟਸਐਪ ਗਰੁੱਪਾਂ ’ਚ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਚਲ ਰਹੀਆਂ ਹਨ ਸਾਜਿਸ਼ਾਂ- ਮਜੀਠੀਆ

ਚੰਡੀਗੜ੍ਹ, 21 ਅਪ੍ਰੈਲ (ਦਵਿੰਦਰ ਸਿੰਘ)- ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ ਤੇ ਜ਼ਿਲ੍ਹਾ ਮੋਗਾ ’ਚ ਇਕ ਵਟਸਅਪ ਗਰੁੱਪ ’ਚ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਸਾਜਿਸ਼ ਘੜੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।