JALANDHAR WEATHER

ਹੈਰੋਇਨ, ਪਿਸਟਲ ਤੇ ਡਰੋਨ ਸਮੇਤ 2 ਕਾਬੂ

ਚੋਗਾਵਾਂ, (ਅੰਮ੍ਰਿਤਸਰ) , 21 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਅਤੇ ਸ੍ਰੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਦਿੱਤਿਆ ਵਾਰੀਅਰ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਇੰਦਰਜੀਤ ਸਿੰਘ ਡੀ.ਐਸ.ਪੀ ਰਾਜਾਸਾਂਸੀ ਦੀ ਅਗਵਾਈ ਵਿਚ ਮੁੱਖ ਅਫ਼ਸਰ ਥਾਣਾ ਲੋਪੋਕੇ ਵਲੋਂ ਗਸ਼ਤ ਦੌਰਾਨ ਨੇੜੇ ਪਿੰਡ ਪੰਡੋਰੀ ਤੋਂ ਕਰਨ ਕੁਮਾਰ ਉਰਫ ਕਾਂਟਾ ਪੁੱਤਰ ਦਿਆ ਰਾਮ ਵਾਸੀ ਜੰਡ ਪੀਰ ਕਲੋਨੀ ਖੰਡਵਾਲਾ ਨੂੰ 332 ਗ੍ਰਾਮ ਹੈਰੋਇਨ ਅਤੇ ਇਕ ਗਲੌਕ ਪਿਸਟਲ ਅਤੇ ਇਕ ਡਰੋਨ ਸਮੇਤ ਗ੍ਰਿਫ਼ਤਾਰ ਕਰਕੇ ਪੁਲਿਸ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਸੀ। ਉਕਤ ਗ੍ਰਿਫ਼ਤਾਰ ਦੋਸ਼ੀ ਦੇ ਅਗਲੇ ਤੇ ਪਿਛਲੇ ਲਿੰਕਾ ਨੂੰ ਖੰਘਾਲਣ ਦੌਰਾਨ ਉਸ ਦੇ ਇੱਕ ਹੋਰ ਸਾਥੀ ਸ਼ਰਨਜੀਤ ਸਿੰਘ ਉਰਫ ਸੰਨੀ ਪੁੱਤਰ ਕਾਬਲ ਸਿੰਘ ਵਾਸੀ ਬੋਪਾਰਾਏ ਕਲਾਂ ਨੂੰ ਇਕ ਗਲੌਕ ਪਿਸਟਲ ਅਤੇ ਇਕ 30 ਬੋਰ ਪਿਸਟਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ