ਸਿੱਖ ਇਤਿਹਾਸ ਸਬੰਧੀ ਬਣ ਰਹੀਆਂ ਫਿਲਮਾਂ 'ਤੇ ਵਿਚਾਰ ਲਈ ਸਿੱਖ ਜਥੇਬੰਦੀਆਂ ਤੇ ਬੁੱਧੀਜੀਵੀਆਂ ਦੀ 2 ਮਈ ਨੂੰ ਹੋਵੇਗੀ ਇਕੱਤਰਤਾ - ਗਿਆਨੀ ਗੜਗੱਜ

ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸਿੱਖ ਇਤਿਹਾਸ ਸੰਬੰਧੀ ਬਣ ਰਹੀਆਂ ਫਿਲਮਾਂ ਸਬੰਧੀ ਵਿਚਾਰ ਕਰਨ ਲਈ ਸਿੱਖ ਜਥੇਬੰਦੀਆਂ, ਸਿੱਖ ਸੰਸਥਾਵਾਂ ਅਤੇ ਸਿੱਖ ਬੁੱਧੀਜੀਵੀਆਂ ਦੀ ਇਕੱਤਰਤਾ 2 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੱਦੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਗਿਆਨੀ ਗੜਗੱਜ ਨੇ ਕਿਹਾ ਕਿ ਧਰਮ ਪਰਿਵਰਤਨ ਅਤੇ ਧਰਮ ਪ੍ਰਚਾਰ ਸਬੰਧੀ ਜੋ ਲਹਿਰ ਖੁਆਰ ਹੋਏ ਸਭ ਮਿਲੈਂਗੇ ਸ਼ੁਰੂ ਕੀਤੀ ਗਈ ਹੈ, ਉਸ ਲਈ ਸਮੂਹ ਸਿੱਖ ਜਥੇਬੰਦੀਆਂ ਸੰਪਰਦਾਵਾਂ, ਟਕਸਾਲਾਂ ਅਤੇ ਸਿੱਖ ਸੁਸਾਇਟੀਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।