JALANDHAR WEATHER

ਨਗਰ ਨਿਗਮ ਤੇ ਟਰੈਫ਼ਿਕ ਪੁਲਿਸ ਨੇ ਬਾਜ਼ਾਰਾਂ ਦਾ ਦੌਰਾ ਕਰਕੇ ਨਾਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 21 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਕਪੂਰਥਲਾ ਨੇ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਵਲੋਂ ਦੁਕਾਨਾਂ ਮੂਹਰੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਤੇ ਉਨ੍ਹਾਂ ਨੂੰ ਅੱਗੇ ਤੋਂ ਅਜਿਹਾ ਨਾ ਕਰਨ ਦੀ ਹਦਾਇਤ ਵੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੈਫ਼ਿਕ ਪੁਲਿਸ ਦੇ ਡੀ.ਐਸ.ਪੀ. ਉਪਕਾਰ ਤੇ ਨਗਰ ਨਿਗਮ ਦੇ ਸੁਪਰਡੈਂਟ ਜਤਿੰਦਰ ਮੋਹਨ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਬਾਜ਼ਾਰ ਵਿਚ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਬਾਜ਼ਾਰਾਂ ਵਿਚੋਂ ਲੰਘਣਾ ਤੇ ਖ਼ਰੀਦਦਾਰੀ ਕਰਨ ਸਮੇਂ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਰਕੇ ਅੱਜ ਨਗਰ ਨਿਗਮ ਨੇ ਟਰੈਫ਼ਿਕ ਪੁਲਿਸ ਦੀ ਸਹਾਇਤਾ ਨਾਲ ਸਦਰ ਬਾਜ਼ਾਰ, ਭਗਤ ਸਿੰਘ ਚੌਕ, ਪੁਰਾਣੀ ਸਬਜ਼ੀ ਮੰਡੀ, ਲੱਕੜ ਬਾਜ਼ਾਰ ਆਦਿ ਦਾ ਦੌਰਾ ਕਰਕੇ ਦੁਕਾਨਾਂ ਦੇ ਬਾਹਰ ਮਿੱਥੀ ਹੱਦ ਤੋਂ ਰੱਖਿਆ ਸਾਮਾਨ ਹਟਵਾਇਆ ਅਤੇ ਦੁਕਾਨਦਾਰਾਂ ਤੇ ਰੇਹੜੀ ਫੜ੍ਹੀ ਵਾਲਿਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਮੁੜ ਸਾਮਾਨ ਮਿੱਥੀ ਹੱਦ ਤੋਂ ਬਾਹਰ ਰੱਖਿਆ ਤਾਂ ਉਨ੍ਹਾਂ ਦਾ ਸਾਮਾਨ ਜ਼ਬਤ ਕਰਕੇ ਉਨ੍ਹਾਂ ਦਾ ਚਲਾਨ ਕੱਟਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ