JALANDHAR WEATHER

ਐੱਸ.ਐੱਚ.ਓ. ਸਤਨਾਮ ਸਿੰਘ ਨੇ ਥਾਣਾ ਕੰਬੋਅ ਦਾ ਸੰਭਾਲਿਆ ਚਾਰਜ

ਰਾਜਾਸਾਂਸੀ, 21 ਅਪ੍ਰੈਲ (ਹਰਦੀਪ ਸਿੰਘ ਖੀਵਾ)-ਐੱਸ.ਐਚ.ਓ. ਹਰਪਾਲ ਸਿੰਘ ਸੋਹੀ ਦੇ ਤਬਾਦਲੇ ਤੋਂ ਬਾਅਦ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਐੱਸ. ਐੱਚ. ਓ. ਵਜੋਂ ਥਾਣਾ ਕੰਬੋਅ ਦਾ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਦੇੇ ਆਦੇਸ਼ਾਂ 'ਤੇ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ `ਯੁੱਧ' ਨਸ਼ਿਆਂ ਵਿਰੁੱਧ' ਤਹਿਤ ਉਹ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕੋਈ ਢਿੱਲ ਮੱਠ ਨਹੀਂ ਵਰਤਣਗੇ, ਸਗੋਂ ਉਨ੍ਹਾਂ ਨਾਲ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ ਅਤੇ ਕੋਈ ਵੀ ਗ਼ੈਰ-ਕਾਨੂੰਨੀ ਕੰਮ ਨਹੀਂ ਹੋਣ ਦੇਣਗੇ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕਰਦਿਆਂ ਆਖਿਆ ਕਿ ਉਹ ਆਪਣੇ ਕੰਮ ਨੂੰ ਸਮੇਟ ਲੈਣ ਕਿਉਂਕਿ ਫੜੇ ਜਾਣ ਉਤੇ ਬਖ਼ਸ਼ਿਆ ਨਹੀਂ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ