ਜਲੰਧਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ, ਇਕ ਦੀ ਮੌਤ

ਜਲੰਧਰ, 21 ਅਪ੍ਰੈਲ-ਜਲੰਧਰ ਵਿਚ, ਅੱਜ ਦੁਪਹਿਰ 2 ਵਜੇ ਦੇ ਕਰੀਬ ਲੋਹੀਆਂ ਥਾਣੇ ਨੇੜੇ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਕਾਰ ਗੋਲੀਬਾਰੀ ਹੋਈ। ਜਲੰਧਰ ਦਿਹਾਤੀ ਦੀ ਸੀ.ਆਈ.ਏ. ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਗੋਲੀਬਾਰੀ ਵਿਚ ਇਕ ਨਸ਼ਾ ਤਸਕਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਛਾਤੀ ਵਿਚ ਗੋਲੀ ਲੱਗੀ ਅਤੇ ਹਸਪਤਾਲ ਵਿਚ ਉਸਦੀ ਮੌਤ ਹੋ ਗਈ। ਇਸ ਘਟਨਾ ਵਿਚ ਜਲੰਧਰ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਇਕ ਪ੍ਰੈਸ ਕਾਨਫਰੰਸ ਵਿਚ ਘਟਨਾ ਨਾਲ ਸਬੰਧਤ ਸਾਰੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਨਸ਼ਾ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਈਆਂ ਗਈਆਂ।