JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੋਪ ਫਰਾਂਸਿਸ ਦੇ ਅਕਾਲ ਚਲਾਣੇ 'ਤੇ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੋਪ ਫਰਾਂਸਿਸ ਦੇ ਅਕਾਲ ਚਲਾਣੇ ’ਤੇ ਸੰਵੇਦਨਾ ਪ੍ਰਗਟ ਕਰਦਿਆਂ ਕ੍ਰਿਸਚੀਅਨ ਭਾਈਚਾਰੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੋਪ ਫਰਾਂਸਿਸ ਆਪਣੇ ਧਰਮ ਦੇ ਆਗੂ ਸਨ, ਜਿਨ੍ਹਾਂ ਦੇ ਸੰਸਾਰ ਤੋਂ ਚਲੇ ਜਾਣ ਨਾਲ ਭਾਈਚਾਰੇ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਸਿੱਖ ਭਾਈਚਾਰੇ ਵਲੋਂ ਸੰਵੇਦਨਾ ਪ੍ਰਗਟਾਉਂਦਿਆਂ ਕਰਤਾ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ