ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ


ਤਰਨਤਾਰਨ, 22 ਅਪ੍ਰੈਲ- ਅੱਜ ਸਵੇਰੇ ਤਰਨਤਾਰਨ ਸੀ. ਆਈ. ਏ. ਪੁਲਿਸ ਨੂੰ ਗੁਪਤ ਸੂਚਨਾ ਮਿਲਣ ’ਤੇ ਪਿੰਡ ਭੁਸੇ ਰਖ ਨੇੜੇ ਥਾਣਾ ਸਰਾਂ ਅਮਾਨਤ ਖਾਨ ਕੋਲ ਤੜਕੇ ਸਵੇਰੇ ਗਸ਼ਤ ਦੌਰਾਨ ਦੋ ਵਿਅਕਤੀਆਂ, ਜੋ ਮੋਟਰਸਾਈਕਲ ’ਤੇ ਆ ਰਹੇ ਸਨ, ਨੂੰ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਅੱਗੋਂ ਪੁਲਿਸ ਵੱਲ ਉਨ੍ਹਾਂ ਸਿੱਧੀਆ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਜੋਂ ਪੁਲਿਸ ਵਲੋਂ ਵੀ ਗੋਲੀ ਚਲਾਈ ਗਈ, ਜੋਂ ਇਕ ਇਕ ਦੇ ਪੈਰ ਵਿਚ ਲੱਗੀ ਤੇ ਉਹ ਜ਼ਖਮੀ ਹੋ ਗਿਆ। ਜ਼ਖਮੀ ਹੋਏ ਵਿਅਕਤੀ ਨੂੰ ਇਲਾਜ ਕਰਵਾਉਣ ਲਈ ਤਰਨਤਾਰਨ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਮੌਕੇ ’ਤੇ ਦੋ ਪਿਸਤੌਲ ਗਲੋਕ ਅਤੇ ਇਕ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਬਾਕੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।