ਬਦਲਾਖੋਰੀ ਦੀ ਰਾਜਨੀਤੀ ’ਚੋਂ ਕੁਝ ਨਹੀਂ ਨਿਕਲਦਾ - ਮਨੀਸ਼ ਤਿਵਾੜੀ

ਚੰਡੀਗੜ੍ਹ, 22 ਅਪ੍ਰੈਲ (ਦਵਿੰਦਰ ਸਿੰਘ)- ਸਿਆਸੀ ਬਦਲਾਖੋਰੀ ਵਿਚੋਂ ਕੁਝ ਨਹੀਂ ਨਿਕਲਦਾ ਅਤੇ ਜਿਹੜੇ ਅਜਿਹੀ ਕਾਰਵਾਈ ਕਰਦੇ ਨੇ ਉਨ੍ਹਾਂ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੰਡੀਗੜ੍ਹ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਪੱਸ਼ਟ ਕਰੇ ਕਿ ਜਿਹੜੇ ਕਾਰਪੋਰੇਟ ਅਦਾਰਿਆਂ ਦਾ 16 ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਕੀ ਉਹ ਫੌਜਦਾਰੀ ਮਾਪਦੰਡਾਂ ਅਨੁਸਾਰ ਠੀਕ ਹੈ ਜਾਂ ਨਹੀਂ।