ਜੰਮੂ ਕਸ਼ਮੀਰ: ਅੱਤਵਾਦੀਆਂ ਨੇ ਸੈਲਾਨੀਆਂ ਦੇ ਇਕ ਸਮੂਹ ’ਤੇ ਕੀਤਾ ਹਮਲਾ- ਸੂਤਰ

ਸ੍ਰੀਨਗਰ, 22 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਵਿਖੇ ਪਹਿਲਗਾਮ ਦੇ ਬੈਸਰਨ ਇਲਾਕੇ ਵਿਚ ਅੱਜ ਅੱਤਵਾਦੀਆਂ ਨੇ ਸੈਲਾਨੀਆਂ ਦੇ ਇਕ ਸਮੂਹ ’ਤੇ ਗੋਲੀਬਾਰੀ ਕੀਤੀ। ਸੂਤਰਾਂ ਅਨੁਸਾਰ ਇਸ ਹਮਲੇ ਵਿਚ ਕੁਝ ਲੋਕਾਂ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦਾ ਖਦਸ਼ਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ। ਹਾਲਾਂਕਿ, ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਹੈ। ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।