ਪਹਿਲਗਾਮ ‘ਚ ਗੋਲੀਬਾਰੀ ਦੀ ਘਟਨਾ ਦੀ ਮਹਿਬੂਬਾ ਮੁਫ਼ਤੀ ਵਲੋਂ ਨਿੰਦਾ

ਜੰਮੂ-ਕਸ਼ਮੀਰ, 22 ਅਪ੍ਰੈਲ-ਪਹਿਲਗਾਮ ਵਿਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਮੈਂ ਪਹਿਲਗਾਮ ਵਿਚ ਸੈਲਾਨੀਆਂ 'ਤੇ ਹੋਏ ਕਾਇਰਤਾਪੂਰਨ ਹਮਲੇ ਦੀ ਸਖ਼ਤ ਨਿੰਦਾ ਕਰਦੀ ਹਾਂ, ਜਿਸ ਵਿਚ ਇਕ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਅਜਿਹੀ ਹਿੰਸਾ ਅਸਵੀਕਾਰਨਯੋਗ ਹੈ ਅਤੇ ਇਸਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ।