JALANDHAR WEATHER

ਸਿਵਲ ਕੱਪੜਿਆਂ 'ਚ ਪੁਲਿਸ ਤੇ ਐਸ.ਟੀ.ਐਫ. ਦੀ ਟੀਮ ਪਿੰਡ ਸ਼ਾਹਪੁਰ ਜਾਜਨ ਪੁੱਜੀ

ਡੇਰਾ ਬਾਬਾ ਨਾਨਕ, 22 ਅਪ੍ਰੈਲ (ਹੀਰਾ ਸਿੰਘ ਮਾਂਗਟ)-ਅੱਜ ਸਿਵਲ ਕੱਪੜਿਆਂ ਵਿਚ ਪੁਲਿਸ ਤੇ ਐਸ.ਟੀ.ਐਫ. ਦੀ ਟੀਮ ਵੱਡੀ ਗਿਣਤੀ ਵਿਚ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਜਾਜਨ ਵਿਖੇ ਪੁੱਜੀ ਜਿਥੇ ਉਨ੍ਹਾਂ ਵਲੋਂ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਕਈ ਘੰਟੇ ਇਹ ਕਾਰਵਾਈ ਚੱਲਦੀ ਰਹੀ। ਇਸ ਦੀ ਭਿਣਕ ਪੈਂਦਿਆਂ ਹੀ ਜਦੋਂ ਪੱਤਰਕਾਰਾਂ ਦੀ ਟੀਮ ਪਿੰਡ ਸ਼ਾਹਪੁਰ ਜਾਜਨ ਪੁੱਜੀ ਤਾਂ ਉਨ੍ਹਾਂ ਵਲੋਂ ਜਦੋਂ ਟੀਮ ਦੇ ਨਾਲ ਆਏ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੀਡੀਆ ਨੂੰ ਬਿਨਾਂ ਕੁਝ ਦੱਸੇ ਹੀ ਵਾਪਸ ਪਰਤਦੇ ਬਣੇ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਅੰਮ੍ਰਿਤਸਰ ਪਹੁੰਚ ਕੇ ਸ਼ੇਅਰ ਕੀਤੀ ਜਾਵੇਗੀ। ਭਾਵੇਂ ਕਿ ਪੁਲਿਸ ਅਧਿਕਾਰੀਆਂ ਵਲੋਂ ਇਸ ਸਬੰਧੀ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ ਗਿਆ ਹੈ ਪਰ ਸਥਾਨਕ ਲੋਕਾਂ ਅੰਦਰ ਪੁਲਿਸ ਦੀ ਇਸ ਕਾਰਵਾਈ ਦੌਰਾਨ ਪਿੰਡ ਸ਼ਾਹਪੁਰ ਜਾਜਨ ਤੋਂ ਵੱਡੀ ਮਾਤਰਾ ਵਿਚ ਹੈਰੋਇਨ ਫੜਨ ਦਾ ਸ਼ੱਕ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ.ਐਸ.ਪੀ. ਜੋਗਾ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਤੇ ਨਾ ਹੀ ਕਿਸੇ ਪੁਲਿਸ ਅਧਿਕਾਰੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ