ਤਪਾ ਪੁਲਿਸ ਨੇ ਵਿਅਕਤੀ ਤੋਂ 18 ਗ੍ਰਾਮ ਨਸ਼ੀਲਾ ਪਦਾਰਥ ਫੜਿਆ

ਤਪਾ ਮੰਡੀ, 22 ਅਪ੍ਰੈਲ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਐਸ.ਐਸ.ਪੀ. ਅਤੇ ਸਬ-ਡਵੀਜ਼ਨ ਤਪਾ ਦੇ ਡੀ.ਐਸ.ਪੀ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਪਾ ਪੁਲਿਸ ਨੇ ਇਕ ਵਿਅਕਤੀ ਤੋਂ ਨਸ਼ੀਲਾ ਪਦਾਰਥ (ਹੈਰੋਇਨ) ਫੜਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਤਪਾ ਦੇ ਇੰਚਾਰਜ ਮੈਡਮ ਰੇਨੂ ਪਰੋਚਾ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵਕਤ ਸਫਲਤਾ ਮਿਲੀ ਜਦੋਂ ਬਲਕਾਰ ਸਿੰਘ ਪੁੱਤਰ ਨੈਬ ਸਿੰਘ ਬਾਸੀ ਢਿੱਲਵਾਂ ਤੋਂ 18 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।