ਫਗਵਾੜਾ ਰੇਲਵੇ ਸਟੇਸ਼ਨ ਪੁੱਜਣ 'ਤੇ ਭਾਜਪਾ ਵਲੋਂ ਲੋਕ ਸਭਾ ਸਪੀਕਰ ਦਾ ਭਰਵਾਂ ਸਵਾਗਤ

ਜਲੰਧਰ, 27 ਅਪ੍ਰੈਲ-ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਦਾ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਰੇਲਵੇ ਸਟੇਸ਼ਨ 'ਤੇ ਪਹੁੰਚਣ 'ਤੇ ਭਾਜਪਾ ਵਰਕਰਾਂ ਨੇ ਸਵਾਗਤ ਕੀਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਅਨੀਤਾ ਸੋਮ ਪ੍ਰਕਾਸ਼ ਅਤੇ ਸਾਬਕਾ ਮੇਅਰ ਅਰੁਣ ਖੋਸਲਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਗਿਆ। ਦੂਜੇ ਪਾਸੇ, ਮੰਡਲ ਪ੍ਰਮੁੱਖ ਅਨੁਰਾਗ ਮਾਨਖੰਡ ਦੀ ਪ੍ਰਧਾਨਗੀ ਹੇਠ ਮੰਡਲ ਮੈਂਬਰਾਂ ਨੇ ਵੀ ਸਪੀਕਰ ਦਾ ਸਵਾਗਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੇਅਰ ਅਰੁਣ ਖੋਸਲਾ ਨੇ ਦੱਸਿਆ ਕਿ ਇਕ ਪ੍ਰੋਗਰਾਮ ਤਹਿਤ ਸਪੀਕਰ ਓਮ ਬਿਰਲਾ ਲਵਲੀ ਯੂਨੀਵਰਸਿਟੀ ਵਿਖੇ ਇਕ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਆਏ ਹਨ, ਜਿਸ ਕਾਰਨ ਫਗਵਾੜਾ ਪਹੁੰਚਣ 'ਤੇ ਭਾਜਪਾ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।