JALANDHAR WEATHER

ਫਿਰੋਜ਼ਪੁਰ 'ਚ ਗੋਲੀਆਂ ਮਾਰ ਕੇ 2 ਨੌਜਵਾਨਾਂ ਦੀ ਹੱਤਿਆ

ਫਿਰੋਜ਼ਪੁਰ, 22 ਅਪ੍ਰੈਲ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰ ਵਿਚ ਸ਼ਰੇਆਮ ਗੋਲੀਆਂ ਚਲਾ ਕੇ 2 ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਇਕ ਨੂੰ ਮੈਗਜ਼ੀਨ ਗੇਟ ਅਤੇ ਦੂਸਰੇ ਨੂੰ ਮਨਜੀਤ ਪੈਲੇਸ ਨਜ਼ਦੀਕ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮੌਕੇ ਉਤੇ ਪਹੁੰਚੇ ਜ਼ਿਲ੍ਹਾ ਫਿਰੋਜ਼ਪੁਰ ਦੇ ਐਸ. ਐਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮਾਮਲੇ ਦੀ ਜਲਦ ਕਾਰਵਾਈ ਕੀਤੀ ਜਾਵੇਗੀ। ਮੌਕੇ ਉਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਇਕ ਨੌਜਵਾਨ ਐਲ. ਸੀ. ਡੀ. ਠੀਕ ਕਰਵਾਉਣ ਆਇਆ ਸੀ, ਉਸ ਦੇ ਪਿੱਛੇ ਹੀ ਦੋ ਨੌਜਵਾਨ ਆਏ ਅਤੇ ਉਨ੍ਹਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਗੋਲੀਆਂ ਦੇ ਦੋ ਖੋਲ ਖਾਲੀ ਅਤੇ ਇਕ ਜ਼ਿੰਦਾ ਕਾਰਤੂਸ ਦੁਕਾਨ ਵਿਚੋਂ ਪਾਇਆ ਗਿਆ। ਐਸ. ਐਸ. ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਨਾਕਾਬੰਦੀ ਕਰਕੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ