ਅਜਨਾਲਾ ਪੁਲਿਸ ਤੇ ਬੀ.ਐਸ.ਐਫ. ਵਲੋਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਹੈਰੋਇਨ, ਹੈਂਡ ਗਰਨੇਡ ਆਰ.ਡੀ.ਐਕਸ. ਤੇ ਅਸਲ੍ਹਾ ਬਰਾਮਦ



ਅਜਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਅਤੇ ਬੀ.ਐਸ.ਐਫ. ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਭਾਰੀ ਮਾਤਰਾ ਵਿਚ ਹੈਰੋਇਨ, ਆਰ.ਡੀ.ਐਕਸ ਅਤੇ 2 ਪਿਸਟਲ ਤੇ ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈI ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਅਤੇ ਬੀ.ਐਸ.ਐਫ. ਵਲੋਂ ਚਲਾਇਆ ਜਾ ਰਿਹਾ ਤਲਾਸ਼ੀ ਅਭਿਆਨ ਹੁਣ ਤੱਕ ਵੀ ਜਾਰੀ ਹੈI