ਪਹਿਲਗਾਮ ਹਮਲਾ: ਰਾਹੁਲ ਗਾਂਧੀ ਨੇ ਅਮਿਤ ਸ਼ਾਹ ਤੇ ਉਮਰ ਅਬਦੁੱਲਾ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 23 ਅਪ੍ਰੈਲ- ਰਾਹੁਲ ਗਾਂਧੀ ਨੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਪ੍ਰਧਾਨ ਤਾਰਿਕ ਕਰਾ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਪਾਸੋਂ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਸਾਡਾ ਪੂਰਾ ਸਮਰਥਨ ਮਿਲਣਾ ਚਾਹੀਦਾ ਹੈ।