JALANDHAR WEATHER

ਪਹਿਲਗਾਮ ’ਚ ਕੀਤੇ ਗਏ ਹਮਲੇ ਦੀ ਕਾਰਜਕਾਰੀ ਜਥੇਦਾਰ ਗੜਗੱਜ ਵਲੋਂ ਕਰੜੀ ਨਿੰਦਾ

ਅੰਮ੍ਰਿਤਸਰ, 23 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਦੁਨੀਆ ਵਿਚ ਕਿਤੇ ਵੀ ਅਜਿਹਾ ਅਣ-ਮਨੁੱਖੀ ਕਾਰਾ ਨਾ ਵਾਪਰੇ ਅਤੇ ਦੇਸ਼ ਦੁਨੀਆ ਅੰਦਰ ਅਮਨ ਸ਼ਾਂਤੀ ਬਣੀ ਰਹੇ। ਜਥੇਦਾਰ ਗੜਗੱਜ ਨੇ ਕਿਹਾ ਇਸ ਘਟਨਾ ਨੇ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ ਅਤੇ ਮਾਰਚ 2000 ਵਿਚ ਕਸ਼ਮੀਰ ਦੇ ਚਿੱਟੀ ਸਿੰਘਪੁਰਾ ਵਿਚ ਕਤਲ ਕੀਤੇ ਗਏ 35 ਸਿੱਖਾਂ ਦੀ ਯਾਦ ਦਿਵਾਈ ਹੈ, ਜਿਸ ਵਿਚ ਹੁਣ ਤੱਕ ਸੱਚ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿਚ ਵਾਪਰੀ ਘਟਨਾ ਦਾ ਇਨਸਾਫ਼ ਹੋਵੇ ਅਤੇ ਇਸ ਦੇ ਨਾਲ ਹੀ ਚਿੱਟੀ ਸਿੰਘਪੁਰਾ ਵਿਚ ਵਾਪਰੀ ਘਟਨਾ ਦਾ ਵੀ ਸੱਚ ਸਾਹਮਣੇ ਲਿਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ