ਕਸ਼ਮੀਰ ’ਚ ਅੱਤਵਾਦੀ ਹਮਲਾ, ਮੁੱਖ ਮੰਤਰੀ ਪੰਜਾਬ ਨੇ ਸੱਦੀ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ, 23 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਮੀਟਿੰਗ ਮੁੱਖ ਮੰਤਰੀ ਦੇ ਨਿਵਾਸ ਸਥਾਨ ’ਤੇ ਹੋਵੇਗੀ। ਕਸ਼ਮੀਰ ਅੱਤਵਾਦੀ ਹਮਲੇ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਵਿਚ ਸੁਰੱਖਿਆ ਪ੍ਰਬੰਧਾਂ ਸੰਬੰਧੀ ਇਹ ਵੱਡੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ’ਤੇ ਜ਼ੋਰ ਦਿੱਤਾ ਜਾਵੇਗਾ।