ਭਾਰਤ ਅੱਤਵਾਦ ਅੱਗੇ ਨਹੀਂ ਝੁਕੇਗਾ- ਅਮਿਤ ਸ਼ਾਹ

ਨਵੀਂ ਦਿੱਲੀ, 23 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਰੇ ਮਨ ਨਾਲ, ਪਹਿਲਗਾਮ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਅੱਤਵਾਦ ਅੱਗੇ ਨਹੀਂ ਝੁਕੇਗਾ। ਇਸ ਘਿਨਾਉਣੇ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।