JALANDHAR WEATHER

ਅੱਤਵਾਦੀਆਂ ਵਲੋਂ ਮਾਰੇ ਗਏ ਨੇਵੀ ਲੈਫਟੀਨੈਂਟ ਵਿਨੇ ਨਰਵਾਲ ਦੇ ਘਰ ਪੁੱਜੇ ਹਰਿਆਣਾ ਵਿਧਾਨ ਸਭਾ ਸਪੀਕਰ

ਕਰਨਾਲ, 23 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਬੀਤੇ ਕੱਲ੍ਹ ਕਸ਼ਮੀਰ ਦੇ ਪਹਿਲਗਾਮ ਵਿਖੇ ਕੀਤੀ ਗਈ ਗੋਲੀਬਾਰੀ ਦੌਰਾਨ ਹਰਿਆਣਾ ਦੇ ਇਤਿਹਾਸਕ ਸ਼ਹਿਰ ਕਰਨਾਲ ਨਿਵਾਸੀ ਨੇਵੀ ਦੇ ਲੈਫਟੀਨੈਂਟ ਵਿਨੇ ਨਰਵਾਲ ਦੀ ਹੋਈ ਮੌਤ ਦੀ ਖਬਰ ਸ਼ਹਿਰ ਵਿਚ ਪਹੁੰਚਣ ਨਾਲ ਸ਼ੋਕ ਦੀ ਲਹਿਰ ਫੈਲ ਗਈ। ਸੈਕਟਰ 7 ਦੇ ਰਹਿਣ ਵਾਲੇ ਨਰਵਾਲ ਦੇ ਘਰ ਲੋਕਾਂ ਦਾ ਤਾਂਤਾ ਲੱਗਣਾ ਸ਼ੁਰੂ ਹੋ ਗਿਆ। ਇਸ ਦੌਰਾਨ ਨਰਵਾਲ ਦੇ ਦਾਦਾ ਹਵਾ ਸਿੰਘ ਨੂੰ ਛੱਡ ਕੇ ਪਰਿਵਾਰ ਦੇ ਬਾਕੀ ਮੈਂਬਰ ਕਸ਼ਮੀਰ ਲਈ ਰਵਾਨਾ ਹੋ ਗਏ। ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ ਅਤੇ ਅਸੰਧ ਦੇ ਵਿਧਾਇਕ ਰਾਣਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ। ਇਸ ਦੌਰਾਨ ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ ਨੇ ਨਰਵਾਲ ਦੇ ਦਾਦਾ ਹਵਾ ਸਿੰਘ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਵੀ ਕਰਵਾਈ ਜਿਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਲੈਫਟੀਨੈਂਟ ਨਰਵਾਲ ਕਰੀਬ 3 ਸਾਲ ਪਹਿਲਾਂ ਹੀ ਨੇਵੀ ਵਿਚ ਭਰਤੀ ਹੋਇਆ ਸੀ, ਜਿਸ ਦਾ ਬੀਤੀ 19 ਅਪ੍ਰੈਲ ਨੂੰ ਗੁਰੂਗ੍ਰਾਮ ਨਿਵਾਸੀ ਹਿਮਾਂਸ਼ੀ ਨਾਲ ਵਿਆਹ ਹੋਇਆ ਸੀ, ਜਿਸ ਤੋਂ ਬਾਅਦ ਦੋਵੇਂ ਪਤੀ-ਪਤਨੀ 20 ਅਪ੍ਰੈਲ ਨੂੰ ਦਿੱਲੀ ਦੇ ਏਅਰਪੋਰਟ ਤੋਂ ਹਵਾਈ ਜਹਾਜ਼ ਰਾਹੀਂ ਕਸ਼ਮੀਰ ਗਏ ਸਨ ਜਿਥੇ ਬੀਤੀ ਕੱਲ੍ਹ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਗੋਲੀਆਂ ਮਾਰ ਕੇ ਨਰਵਾਲ ਨੂੰ ਮਾਰ ਦਿੱਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ