ਮੋਗਾ ਦੇ ਮਹਿਮੇ ਵਾਲਾ ਰੋਡ 'ਤੇ ਕਣਕ ਦੇ ਟਾਂਗਰ ਨੂੰ ਲੱਗੀ ਅੱਗ

ਮੋਗਾ, 23 ਅਪ੍ਰੈਲ-ਇਥੋਂ ਦੇ ਮਹਿਮੇ ਵਾਲਾ ਰੋਡ ਉਤੇ ਕਣਕ ਦੀ ਨਾੜ ਨੂੰ ਭਿਆਨਕ ਅੱਗ ਲੱਗੀ, ਜਿਸ ਤੋਂ ਬਾਅਦ ਮੌਕੇ ਉਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਜਾਣਕਾਰੀ ਮੁਤਾਬਕ ਲੋਕਾਂ ਨੇ ਕਿਹਾ ਕਿ ਖੇਤਾਂ ਵਿਚ ਕਣਕ ਦੀ ਨਾੜ ਨੂੰ ਭਿਆਨਕ ਅੱਗ ਲੱਗੀ ਸੀ ਅਤੇ ਅੱਗ ਵਧਦੀ ਹੋਈ ਨਾਲ ਦੇ ਖੇਤਾਂ ਵਿਚ ਪਹੁੰਚ ਗਈ, ਜਿਸ ਕਰਕੇ ਨਾਲ ਦੇ ਖੇਤਾਂ ਵਿਚ ਖੜ੍ਹੀ ਕਣਕ ਡੇਢ ਤੋਂ ਦੋ ਕਿੱਲੇ ਅੱਗ ਦੀ ਭੇਟ ਚੜ੍ਹ ਗਈ। ਅੱਗ ਬੁਝਾਉਂਦੇ ਸਮੇਂ ਫਾਇਰ ਬ੍ਰਿਗੇਡ ਦਾ ਮੁਲਾਜ਼ਮ ਵੀ ਜ਼ਖਮੀ ਹੋ ਗਿਆ, ਜਿਸ ਨੂੰ ਲੋਕਾਂ ਵਲੋਂ ਖੇਤ ਵਿਚੋਂ ਬਾਹਰ ਕੱਢ ਕੇ ਮੋਗਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ। ਜਾਣਕਾਰੀ ਦਿੰਦਿਆਂ ਫਾਇਰਮੈਨ ਬੇਅੰਤ ਸਿੰਘ ਨੇ ਕਿਹਾ ਕਿ ਸਾਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਮਹਿਮੇ ਵਾਲਾ ਰੋਡ ਉਤੇ ਕਣਕ ਦੀ ਨਾੜ ਨੂੰ ਅੱਗ ਲੱਗੀ ਹੋਈ ਹੈ। ਮੌਕੇ ਉਤੇ ਪਹੁੰਚ ਕੇ ਦੇਖਿਆ ਕਿ ਅੱਗ ਕਾਫੀ ਜ਼ਿਆਦਾ ਵਧਦੀ ਹੋਈ ਨਾਲ ਦੇ ਖੇਤਾਂ ਵਿਚ ਪਹੁੰਚ ਗਈ ਸੀ ਅਤੇ ਅੱਗ ਬੁਝਾਉਂਦੇ ਸਮੇਂ ਸਾਡਾ ਇਕ ਫਾਇਰਮੈਨ ਵੀ ਅੱਗ ਦੀ ਲਪੇਟ ਵਿਚ ਆ ਗਿਆ ਜੋ ਕਿ ਕਾਫੀ ਝੁਲਸ ਗਿਆ, ਜਿਸ ਨੂੰ ਬੜੀ ਮੁਸ਼ੱਕਤ ਨਾਲ ਬਾਹਰ ਕੱਢ ਕੇ ਮੋਗਾ ਦੇ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ।