JALANDHAR WEATHER

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਸੀਵਰੇਜ ਬੋਰਡ ਦੇ ਕਾਮਿਆਂ ਨਾਲ ਮੀਟਿੰਗ

ਲੌਂਗੋਵਾਲ, 23 ਅਪ੍ਰੈਲ (ਵਿਨੋਦ ਸ਼ਰਮਾ)-ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਯੂਨੀਅਨ ਰਜਿ. 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠਲੇ ਵਫਦ ਨਾਲ ਮੀਟਿੰਗ ਕੀਤੀ। ਸੀਵਰੇਜ ਬੋਰਡ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਦੀ ਮੰਗ ਦੇ ਮਕਸਦ ਨਾਲ ਕੀਤੀ ਇਸ ਮੀਟਿੰਗ  ਵਿਚ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫਸਰ ਮੈਡਮ ਦੀਪਤੀ ਉਪਲ ਆਈ.ਏ.ਐਸ., ਮੈਨੇਜਰ ਪ੍ਰਸੋਨਲ ਜਰਨਲ ਐਡਮਿਨ ਜੀ.ਪੀ. ਸਿੰਘ ਸਮੇਤ ਹੋਰ ਉੱਚ ਅਧਿਕਾਰੀ ਵੀ ਇਸ ਮੀਟਿੰਗ ਵਿਚ ਹਾਜ਼ਰ ਸਨ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਲੋਂ ਇਸ ਮੰਗ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ ਕਿ ਸੀਵਰੇਜ ਬੋਰਡ ਵਿਚੋਂ  ਠੇਕੇਦਾਰਾਂ, ਕੰਪਨੀਆਂ, ਸੋਸਾਇਟੀਆਂ ਨੂੰ ਬਾਹਰ ਕੱਢ ਕੇ ਮੁਲਾਜ਼ਮਾਂ ਨੂੰ ਸਿੱਧਾ ਸੀਵਰੇਜ ਬੋਰਡ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਜਥੇਬੰਦੀ ਦੀ ਮੰਗ ਅਨੁਸਾਰ ਡਵੀਜ਼ਨ ਫਿਰੋਜ਼ਪੁਰ, ਸਰਕਲ ਪਟਿਆਲਾ, ਮੁੱਲਾਂਪੁਰ, ਮਲੋਟ ਬਰੀਵਾਲਾ, ਗਿੱਦੜਵਾਹਾ, ਮੌੜ ਮੰਡੀ, ਪਾਇਲ ਸਬ-ਡਵੀਜ਼ਨ ਸਮੇਤ ਹੋਰ ਕਈ ਡਵੀਜ਼ਨਾਂ ਵਿਚ ਕਿਰਤ ਕਾਨੂੰਨ ਅਨੁਸਾਰ ਪੂਰੀ ਉਜਰਤ ਨਾ ਦਿੱਤੇ ਜਾਣ ਉਤੇ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸੋਨਲ ਵਿਭਾਗ ਵਲੋਂ ਮੰਗੀ ਜਾਂਦੀ ਮੁਲਾਜ਼ਮਾਂ ਦੀ ਜਾਣਕਾਰੀ ਇਸੇ ਹਫਤੇ ਮੁੱਖ ਦਫਤਰ ਚੰਡੀਗੜ੍ਹ ਮੰਗਵਾਈ ਜਾਵੇਗੀ। ਮੁਲਾਜ਼ਮਾਂ ਦਾ ਸਾਰਾ ਡਾਟਾ ਇਕੱਠਾ ਕਰਕੇ ਇਕ ਪਾਲਿਸੀ ਬਣਾ ਕੇ ਸਰਕਾਰ ਨੂੰ ਭੇਜੀ ਜਾਵੇਗੀ। ਇਸ ਮੌਕੇ ਸੂਬਾ ਆਗੂ ਗਗਨਦੀਪ ਸਿੰਘ ਸੁਨਾਮ, ਕਰਮਜੀਤ ਸਿੰਘ ਮਲੋਟ, ਸੰਦੀਪ ਸਿੰਘ ਅਟਵਾਲ, ਪ੍ਰਧਾਨ ਜਸਵੀਰ ਸਿੰਘ ਭੀਖੀ, ਪ੍ਰਦੀਪ ਸਿੰਘ ਛਾਹੜ, ਪ੍ਰਧਾਨ ਕੁਲਦੀਪ ਸਿੰਘ ਫਤਿਹਗੜ੍ਹ ਸਾਹਿਬ, ਕਰਨੈਲ ਸਿੰਘ ਸਰਹੰਦ, ਇਕਬਾਲ ਸਿੰਘ, ਅਸ਼ੋਕ ਕੁਮਾਰ ਗਿੱਦੜਬਾਹਾ, ਰਾਜੀਵ ਕੁਮਾਰ, ਕੁਲਵਿੰਦਰ ਸਿੰਘ ਗਿੱਦੜਬਾਹਾ ਅਤੇ ਮੰਗਲ ਸਿੰਘ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ