ਪਹਿਲਗਾਮ ਅੱਤਵਾਦੀ ਹਮਲੇ 'ਤੇ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ, ਰਾਜਨਾਥ ਸਿੰਘ ਕਰਨਗੇ ਪ੍ਰਧਾਨਗੀ

ਨਵੀਂ ਦਿੱਲੀ , 23 ਅਪ੍ਰੈਲ - ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਸੰਬੰਧ ਵਿਚ 24 ਅਪ੍ਰੈਲ ਨੂੰ ਇਕ ਸਰਬ-ਪਾਰਟੀ ਮੀਟਿੰਗ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ। ਸਰਬ-ਪਾਰਟੀ ਮੀਟਿੰਗ ਵਿਚ ਹਮਲੇ ਤੋਂ ਬਾਅਦ ਦੀ ਸਥਿਤੀ, ਸੁਰੱਖਿਆ ਉਪਾਅ ਅਤੇ ਭਵਿੱਖ ਦੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ। ਜਿਸ ਵਿਚ ਸਾਰੀਆਂ ਪਾਰਟੀਆਂ ਦੇ ਆਗੂ ਹਿੱਸਾ ਲੈਣਗੇ। ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਇਕ ਦਿਨ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀ.ਸੀ.ਐਸ.) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ।