JALANDHAR WEATHER

ਕਰਨਾਟਕ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਬੰਗਲੁਰੂ , 23 ਅਪ੍ਰੈਲ -ਕਰਨਾਟਕ ਸਰਕਾਰ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਅੱਤਵਾਦੀ ਹਮਲੇ ਵਿਚ ਮਾਰੇ ਗਏ ਰਾਜ ਦੇ ਤਿੰਨ ਸੈਲਾਨੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਕਰਨਾਟਕ ਦੇ ਮੁੱਖ ਮੰਤਰੀ ਦਫ਼ਤਰ ਦੇ ਬਿਆਨ ਅਨੁਸਾਰ, "ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਹਮਲੇ ਵਿਚ ਕਰਨਾਟਕ ਦੇ ਤਿੰਨ ਸੈਲਾਨੀਆਂ ਦੀ ਮੌਤ ਹੋ ਗਈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ