ਫ਼ਿਰੋਜ਼ਪੁਰ ਸ਼ਹਿਰ ’ਚ ਫਿਰ ਚੱਲੀਆਂ ਗੋਲੀਆਂ, ਕੌਂਸਲਰ ’ਤੇ ਜਾਨਲੇਵਾ ਹਮਲਾ, ਵਾਲ ਵਾਲ ਬਚੇ

ਫ਼ਿਰੋਜ਼ਪੁਰ, 24 ਅਪ੍ਰੈਲ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਦੋਹਰੇ ਕਤਲ ਕਾਂਡ ਦੇ 24 ਘੰਟਿਆਂ ਵਿਚ ਹੀ ਇਕ ਵਾਰ ਫਿਰ ਗੋਲੀਆਂ ਦੀ ਗੂੰਜ ਸੁਣਾਈ ਦਿੱਤੀ। ਬੀਤੀ ਰਾਤ ਸ਼ਹਿਰ ਦੇ ਮੌਜੂਦਾ ਕੌਂਸਲਰ ’ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਬਾਂਸੀ ਗੇਟ ਸਥਿਤ ਆਪਣੀ ਦੁਕਾਨ ’ਤੇ ਬੈਠੇ ਸਨ। ਅਣਪਛਾਤੇ ਹਮਲਾਵਰਾਂ ਨੇ ਲਗਭਗ 3 ਰਾਊਂਡ ਫਾਇਰ ਕੀਤੇ ਗਏ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।