ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 24 ਅਪ੍ਰੈਲ- ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਮੁੱਖ ਕੋਚ ਗੌਤਮ ਗੰਭੀਰ ਨੂੰ ਆਈ.ਐਸ.ਆਈ. ਕਸ਼ਮੀਰ ਗਰੁੱਪ ਵਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧੀ ਉਨ੍ਹਾਂ ਨੇ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਅਤੇ ਐਫ਼.ਆਈ.ਆਰ. ਲਈ ਰਸਮੀ ਸ਼ਿਕਾਇਤ ਦਰਜ ਕਰਵਾਈ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਗੰਭੀਰ ਦੇ ਦਫ਼ਤਰ ਵਲੋਂ ਬੀਤੇ ਦਿਨ ਦਿੱਤੀ ਗਈ, ਜਿਸ ਨੂੰ ਦੇਸ਼ ਦੀ ਸੁਰੱਖਿਆ ਪ੍ਰਣਾਲੀ ਦੇ ਲਿਹਾਜ਼ ਨਾਲ ਬਹੁਤ ਗੰਭੀਰ ਮੰਨਿਆ ਜਾ ਰਿਹਾ ਹੈ।