ਝੁੱਗੀਆਂ ਝੋਪੜੀਆਂ ਵਿਚ ਲੱਗੀ ਭਿਆਨਕ ਅੱਗ, ਕਈ ਝੁੱਗੀਆਂ ਸੜ ਕੇ ਸੁਆਹ

ਬਰਨਾਲਾ, 24 ਅਪ੍ਰੈਲ (ਨਰਿੰਦਰ ਅਰੋੜਾ)-ਬਰਨਾਲਾ ਦੀ ਅਨਾਜ ਮੰਡੀ ਵਿਚ ਬਣੀਆਂ ਹੋਈਆਂ ਝੁੱਗੀਆਂ ਝੋਪੜੀਆਂ ਵਿਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਕਈ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਫਾਇਰ ਬਗੇੜ ਬਰਨਾਲਾ ਦੀਆਂ ਟੀਮਾਂ ਵਲੋਂ ਅੱਗ ਉੱਪਰ ਕਾਬੂ ਪਾਉਣ ਲਈ ਪੁਰਜੋਰ ਯਤਨ ਕੀਤੇ ਜਾ ਰਹੇ ਹਨ।