JALANDHAR WEATHER

ਪਹਿਲਗਾਮ ਹਮਲਾ: ਰੋਸ ਵਜੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰ ਤਿੰਨ ਘੰਟੇ ਲਈ ਬਾਜ਼ਾਰ ਬੰਦ

ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ (ਜੇ. ਐਸ. ਨਿੱਕੂਵਾਲ/ ਕਰਨੈਲ ਸਿੰਘ)- ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਲਾਲਾ ਤੇਲੂ ਮਲ ਦੀ ਸਰਾਂ ਤੋਂ ਲੈ ਕੇ ਸਾਰੇ ਬਾਜ਼ਾਰਾਂ ਤੋਂ ਹੁੰਦਾ ਹੋਇਆ ਬੱਸ ਅੱਡਾ ਚੌਂਕ ਤੱਕ ਇਕ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿਚ ਪਾਕਿਸਤਾਨ ਮੁਰਦਾਬਾਦ, ਅੱਤਵਾਦ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਤੇ ਨਾਲ ਹੀ ਪਾਕਿਸਤਾਨ ਦਾ ਪੁਤਲਾ ਵੀ ਫੂਕਿਆ ਗਿਆ। ਇਸ ਤੋਂ ਪਹਿਲਾਂ ਵਪਾਰ ਮੰਡਲ ਦੇ ਸੱਦੇ ’ਤੇ ਸਵੇਰੇ 9 ਤੋਂ 11 ਵਜੇ ਤੱਕ ਸ੍ਰੀ ਆਨੰਦਪੁਰ ਸਾਹਿਬ ਦੇ ਸਮੂਹ ਬਾਜ਼ਾਰ ਤਿੰਨ ਘੰਟੇ ਲਈ ਮੁਕੰਮਲ ਤੌਰ ’ਤੇ ਬੰਦ ਰਹੇ ਤੇ ਸਾਰੇ ਵਪਾਰੀ ਵਰਗ ਵਲੋਂ ਇਸ ਰੋਸ ਮਾਰਚ ਵਿਚ ਸ਼ਮੂਲੀਅਤ ਕੀਤੀ ਗਈ। ਵੱਖ ਵਖ ਬੁਲਾਰਿਆਂ ਵਲੋਂ ਇਸ ਕਾਂਡ ਦੀ ਸਖਤ ਸ਼ਬਦਾਂ ਨਾਲ ਨਿੰਦਾ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ