ਡਾ. ਰਾਜ ਕੁਮਾਰ ਵੇਰਕਾ ਵਲੋਂ ਸਮਰਥਕਾਂ ਸਮੇਤ ਅਟਾਰੀ ਸਰਹੱਦ ਪਹੁੰਚ ਕੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ

ਅਟਾਰੀ (ਅੰਮ੍ਰਿਤਸਰ), 24 ਅਪ੍ਰੈਲ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਸੈਲਾਨੀਆਂ ਦੇ ਕਤਲੇਆਮ ਦੀ ਹਰ ਪਾਸੇ ਤੋਂ ਨਿੰਦਾ ਹੋ ਰਹੀ ਹੈ। ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਸਮਰਥਕਾਂ ਸਮੇਤ ਅਟਾਰੀ ਸਰਹੱਦ ਪਹੁੰਚ ਕੇ ਆਈ.ਸੀ.ਪੀ. ਦੇ ਮੁੱਖ ਦੁਆਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ।