ਇਜ਼ਰਾਈਲ ਦੇ ਪ੍ਰਧਾਨ ਮੰਤਰੀ ਵਲੋਂ ਪਹਿਲਗਾਮ 'ਚ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ
ਨਵੀਂ ਦਿੱਲੀ, 24 ਅਪ੍ਰੈਲ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕੀਤਾ ਅਤੇ ਭਾਰਤੀ ਧਰਤੀ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਭਾਰਤ ਦੇ ਲੋਕਾਂ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸਰਹੱਦ ਪਾਰ ਅੱਤਵਾਦੀ ਹਮਲੇ ਦੇ ਵਹਿਸ਼ੀ ਸੁਭਾਅ ਨੂੰ ਸਾਂਝਾ ਕੀਤਾ ਅਤੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਭਾਰਤ ਦੇ ਦ੍ਰਿੜ੍ਹ ਇਰਾਦੇ ਨੂੰ ਦੁਹਰਾਇਆ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਜਾਣਕਾਰੀ ਸਾਂਝੀ ਕੀਤੀ।