ਡੀ.ਐਸ.ਪੀ. ਵਲੋਂ ਸੈਲੂਨ, ਹੁੱਕਾ ਬਾਰ ਕੈਸੀਨੋ ਦੀ ਚੈਕਿੰਗ

ਗੁਰੂਹਰਸਹਾਏ, 24 ਅਪ੍ਰੈਲ (ਕਪਿਲ ਕੰਧਾਰੀ)-ਐਸ.ਐਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਗੁਰੂਹਰਸਹਾਏ ਸਤਨਾਮ ਸਿੰਘ ਅਤੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਸੈਲੂਨ, ਹੁੱਕਾ ਬਾਰ, ਕੈਸੀਨੋ ਬਾਰ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆ ਦੀਆਂ ਹਦਾਇਤਾਂ ਅਨੁਸਾਰ ਅੱਜ ਉਨ੍ਹਾਂ ਵਲੋਂ ਗੁਰੂਹਰਸਹਾਏ ਹਲਕੇ ਵਿਚ ਬਣੇ ਸੈਲੂਨ, ਹੁੱਕਾ ਬਾਰ, ਕੈਸੀਨੋ ਬਾਰ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਸੈਲੂਨ ਸੈਂਟਰਾਂ ਦੇ ਮਾਲਕਾਂ, ਹੁੱਕਾ ਬਾਰ ਕੈਸੀਨੋ ਬਾਰ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਤਰ੍ਹਾਂ ਦਾ ਵੀ ਆਪਣੇ ਸੈਲੂਨ ਬਾਰ ਵਿਚ ਨਾਜਾਇਜ਼ ਕੰਮ ਨਾ ਕਰਨ, ਜੇਕਰ ਕੋਈ ਵੀ ਵਿਅਕਤੀ ਨਾਜਾਇਜ਼ ਕੰਮ ਕਰਦਾ ਪਾਇਆ ਗਿਆ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।