ਪਹਿਲਗਾਮ ਘਟਨਾ ਦੇ ਰੋਸ ਵਜੋਂ ਜਲੰਧਰ 'ਚ ਹੋਇਆ ਵਿਰੋਧ ਪ੍ਰਦਰਸ਼ਨ

ਜਲੰਧਰ, 24 ਅਪ੍ਰੈਲ-ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਵਲੋਂ ਕੀਤੇ ਗਏ ਕਤਲੇਆਮ ਲਈ ਪਾਕਿਸਤਾਨ ਵਿਰੁੱਧ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਦੇ ਜਲੰਧਰ ਵਿਚ ਕਾਂਗਰਸ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪਾਕਿਸਤਾਨ ਦਾ ਝੰਡਾ ਸਾੜਿਆ। ਕਾਂਗਰਸ ਪਾਰਟੀ ਵਲੋਂ ਮੋਮਬੱਤੀ ਮਾਰਚ ਵੀ ਕੱਢਿਆ ਗਿਆ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ।