ਭਾਈ ਲੌਂਗੋਵਾਲ ਵਲੋਂ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਲੌਂਗੋਵਾਲ, 24 ਅਪ੍ਰੈਲ (ਵਿਨੋਦ, ਖੰਨਾ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਐਡਵੋਕੇਟ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਸ. ਹਰਦਿਆਲ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਸ. ਹਰਦਿਆਲ ਸਿੰਘ ਗੁਰਸਿੱਖੀ ਜੀਵਨ ਵਾਲੇ ਅਤੇ ਉੱਚ ਆਦਰਸ਼ਾਂ ਵਾਲੇ ਵਿਅਕਤੀ ਸਨ। ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਸਿੱਖੀ ਪ੍ਰਤੀ ਸਮਰਪਣ ਭਾਵਨਾ ਅਤੇ ਸਿੱਖਿਆਵਾਂ ਦਾ ਹੀ ਨਤੀਜਾ ਹੈ ਕਿ ਅੱਜ ਭਾਈ ਪਿੰਦਰਪਾਲ ਸਿੰਘ ਆਪਣੀ ਵਿਦਵਤਾ ਨਾਲ ਸਿੱਖ ਕੌਮ ਲਈ ਇਤਿਹਾਸ ਦਾ ਵੱਡਮੁੱਲਾ ਪ੍ਰਚਾਰ ਕਰ ਰਹੇ ਹਨ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਚ ਨਿਵਾਸ ਦੇਣ।