ਇਕ ਵਿਅਕਤੀ ਨੇ ਘਰ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਪੂਰਥਲਾ, 24 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਭਟਨੂਰਾਂ ਕਲਾਂ ਵਿਖੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਇਕ ਵਿਅਕਤੀ ਨੇ ਘਰ ਵਿਚ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੁਲੱਥ ਦੇ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਭੋਗਪੁਰ ਦੇ ਨਿੱਜੀ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਸ਼ੌਕੀਨ ਗਿੱਲ ਪੁੱਤਰ ਸਤਨਾਮ ਸਿੰਘ ਵਾਸੀ ਭਟਨੂਰਾਂ ਕਲਾਂ ਨੇ ਕਥਿਤ ਤੌਰ 'ਤੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਹੈ, ਜਿਸਦੀ ਮੌਤ ਹੋ ਗਈ ਹੈ। ਸੂਚਨਾ ਮਿਲਣ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।