ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਵਿਸ਼ਵ ਨੇਤਾ ਭਾਰਤ ਨਾਲ ਇਕਜੁੱਟਤਾ ਨਾਲ ਖੜ੍ਹੇ

ਨਵੀਂ ਦਿੱਲੀ , 24 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਭਰ ਦੇ ਨੇਤਾਵਾਂ ਦੇ ਫੋਨ ਆਏ, ਜਿਨ੍ਹਾਂ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੂੰ ਵੀਰਵਾਰ ਨੂੰ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਮਿਸਰ ਦੇ ਰਾਸ਼ਟਰਪਤੀ ਅਲ ਸੀ.ਸੀ. ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੇ ਭਾਰਤੀ ਧਰਤੀ 'ਤੇ ਹੋਏ ਭਿਆਨਕ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਪੀੜਤਾਂ ਲਈ ਆਪਣੇ ਵਿਚਾਰ ਅਤੇ ਪ੍ਰਾਰਥਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਨੇ ਅੱਤਵਾਦ ਵਿਰੁੱਧ ਲੜਾਈ ਵਿਚ ਇਟਲੀ ਦੇ ਪੂਰੇ ਸਮਰਥਨ ਨੂੰ ਦੁਹਰਾਇਆ।