ਪਾਕਿ ਨੇ ਐਲ.ਓ.ਸੀ. ’ਤੇ ਕੀਤੀ ਗੋਲੀਬਾਰੀ, ਬਾਂਦੀਪੋਰਾ ’ਚ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ

ਸ੍ਰੀਨਗਰ, 25 ਅਪ੍ਰੈਲ- ਪਾਕਿਸਤਾਨੀ ਫੌਜ ਨੇ ਅੱਜ ਸਵੇਰੇ ਕੰਟਰੋਲ ਰੇਖਾ (ਐਲ.ਓ.ਸੀ.) ਦੇ ਨਾਲ ਕਈ ਇਲਾਕਿਆਂ ਵਿਚ ਗੋਲੀਬਾਰੀ ਕੀਤੀ। ਭਾਰਤੀ ਫੌਜ ਨੇ ਇਸ ਦਾ ਤੁਰੰਤ ਜਵਾਬ ਦਿੱਤਾ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਸ ਦੌਰਾਨ ਹੀ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਵੀ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਹ ਮੁਕਾਬਲਾ ਕੁਲਨਾਰ ਇਲਾਕੇ ਵਿਚ ਹੋਇਆ, ਜਿੱਥੇ ਫੌਜ ਅਤੇ ਪੁਲਿਸ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਹ ਪਿਛਲੇ 2 ਦਿਨਾਂ ਵਿਚ ਚੌਥਾ ਐਨਕਾਊਂਟਰ ਹੈ।