ਪਹਿਲਗਾਮ ਹਮਲਾ: ਫ਼ਰਾਂਸ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਗੱਲ

ਨਵੀਂ ਦਿੱਲੀ, 25 ਅਪ੍ਰੈਲ- ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪਹਿਲਗਾਮ ਹਮਲੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ। ਉਨ੍ਹਾਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਦੇ ਲੋਕ ਅਜਿਹੀ ਔਖੀ ਘੜੀ ਦੌਰਾਨ ਫਰਾਂਸ ਦੀ ਏਕਤਾ ਅਤੇ ਦੋਸਤੀ ’ਤੇ ਭਰੋਸਾ ਕਰ ਸਕਦੇ ਹਨ। ਅਸੀਂ ਹਮੇਸ਼ਾ ਅੱਤਵਾਦ ਦੇ ਸਾਰੇ ਰੂਪਾਂ ਵਿਰੁੱਧ ਆਪਣੀ ਲੜਾਈ ਵਿਚ ਇਕਜੁੱਟ ਰਹੇ ਹਾਂ ਅਤੇ ਹਮੇਸ਼ਾ ਰਹਾਂਗੇ।