JALANDHAR WEATHER

ਸ. ਬਾਦਲ ਬਰਸੀ ਸਮਾਗਮ: ਬਾਦਲ ਪਰਿਵਾਰ ਸਮੇਤ ਪੁੱਜੀਆਂ ਵੱਖ ਵੱਖ ਸ਼ਖ਼ਸੀਅਤਾਂ

ਮਲੋਟ, (ਸ੍ਰੀ ਮੁਕਸਤਰ ਸਾਹਿਬ), 25 ਅਪ੍ਰੈਲ (ਅਜਮੇਰ ਸਿੰਘ ਬਰਾੜ)- ਸ. ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਦੇ ਸਮਾਗਮ ਚੱਲ ਰਹੇ ਹਨ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਸ. ਬਾਦਲ ਦੀਆਂ ਦੋਵੇਂ ਪੋਤੀਆਂ, ਪੋਤਰਾ ਅਨੰਤ ਬੀਰ ਸਿੰਘ ਤੋਂ ਇਲਾਵਾ ਬਾਦਲ ਪਰਿਵਾਰ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਮੈਂਬਰ ਪੁੱਜ ਚੁੱਕੇ ਹਨ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਪ੍ਰਧਾਨ ਹਰਗੋਬਿੰਦ ਕੌਰ, ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖ਼ਸੀਅਤਾਂ ਪੁੱਜ ਚੁੱਕੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ