JALANDHAR WEATHER

ਜੰਮੂ ਕਸ਼ਮੀਰ: ਮੁਕਾਬਲੇ ’ਚ ਇਕ ਅੱਤਵਾਦੀ ਢੇਰ

ਸ੍ਰੀਨਗਰ, 25 ਅਪ੍ਰੈਲ- ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਚੱਲ ਰਹੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਇਸ ਦੇ ਨਾਲ ਹੀ ਦੋ ਸੈਨਿਕ ਵੀ ਗੰਭੀਰ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ ਸੀ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਪਿਛਲੇ 2 ਦਿਨਾਂ ਵਿਚ ਇਹ ਚੌਥਾ ਮੁਕਾਬਲਾ ਹੈ। ਇਹ ਮੁਕਾਬਲਾ ਕੁਲਨਾਰ ਇਲਾਕੇ ਵਿਚ ਹੋਇਆ, ਜਿੱਥੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਅਤੇ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਜਿਵੇਂ ਹੀ ਜਵਾਨ ਇਲਾਕੇ ਵਿਚ ਪਹੁੰਚੇ, ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ