ਯੂ.ਕੇ. ਦੇ ਪ੍ਰਧਾਨ ਮੰਤਰੀ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ

ਨਵੀਂ ਦਿੱਲੀ, 25 ਅਪ੍ਰੈਲ- ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕੀਤਾ ਅਤੇ ਭਾਰਤੀ ਧਰਤੀ ’ਤੇ ਹੋਏ ਘਿਨਾਉਣੇ ਅੱਤਵਾਦੀ ਹਮਲੇ ਵਿਚ ਮਾਰੇ ਗਏ ਲੋਕਾਂ ’ਤੇ ਆਪਣੀ ਦਿਲੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਇਸ ਵਹਿਸ਼ੀ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਯੂ.ਕੇ. ਇਸ ਦੁਖਾਂਤ ਦੀ ਘੜੀ ਵਿਚ ਭਾਰਤ ਦੇ ਲੋਕਾਂ ਦੇ ਨਾਲ ਖੜ੍ਹਾ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕੀਤੀ।