JALANDHAR WEATHER

'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਵਿਧਾਇਕਾ ਭਰਾਜ ਵਲੋਂ ਦੋ ਸਰਕਾਰੀ ਸਕੂਲ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ

ਸੰਗਰੂਰ, 25 ਅਪ੍ਰੈਲ (ਧੀਰਜ ਪਸ਼ੋਰੀਆ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨਾਨਕਪੁਰਾ ਅਤੇ ਸਰਕਾਰੀ ਮਿਡਲ ਸਕੂਲ ਰੂਪਾਹੇੜੀ ਵਿਖੇ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ ਕੀਤੇ ਗਏ। ਵਿਧਾਇਕਾ ਭਰਾਜ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕਾ ਨੇ ਦੱਸਿਆ ਕਿ ਜਿਥੇ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਪੰਜਾਬ ਵਿਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਮੁਕੰਮਲ ਤੌਰ ਉਤੇ ਸਫਾਇਆ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮਾਜਿਕ ਕੋਹੜ ਨੂੰ ਮੁਕੰਮਲ ਤੌਰ ਉਤੇ ਖਤਮ ਕਰਨ ਲਈ ਪੰਜਾਬ ਦੇ ਹਰੇਕ ਨਾਗਰਿਕ ਦਾ ਸਰਗਰਮ ਯੋਗਦਾਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਸਲੇ ਉੱਤੇ ਪੂਰੀ ਸਖਤੀ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ ਤੇ ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਉੱਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ