JALANDHAR WEATHER

350 ਸਾਲਾਂ ਸ਼ਤਾਬਦੀਆਂ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਗੱਤਕੇ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 26 ਅਪ੍ਰੈਲ (ਜਸਵੰਤ ਸਿੰਘ ਜੱਸ)-350 ਸਾਲਾਂ ਸ਼ਤਾਬਦੀਆਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਖਾਲਸਾਈ ਸ਼ਸਤਰ ਕਲਾ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਵੱਖ-ਵੱਖ ਤਰ੍ਹਾਂ ਦੀਆਂ ਕਲਾ ਪ੍ਰਦਰਸ਼ਨੀਆਂ ਵੀ ਲਗਾਈਆਂ ਜਾ ਰਹੀਆਂ ਹਨ। ਅੱਜ ਗਤਕੇ ਦੇ ਪ੍ਰਦਰਸ਼ਨ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਘ ਧੰਗੇੜਾ, ਪ੍ਰਧਾਨ ਦੇ ਨਿਜੀ ਸਹਾਇਕ ਸ਼ਾਹਬਾਜ ਸਿੰਘ ਅਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਸਮੇਤ ਹੋਰ ਸ਼ਖਸ਼ੀਅਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ