ਸੁਖਬੀਰ ਸਿੰਘ ਬਾਦਲ ਵਰਕਰਾਂ ਨਾਲ ਮੀਟਿੰਗ ਕਰਨ ਲਈ ਪੁੱਜੇ ਲੁਧਿਆਣਾ

ਇਆਲੀ/ਥਰੀਕੇ (ਲੁਧਿਆਣਾ), 26 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਪਾਰਟੀ ਵਰਕਰਾਂ ਨੂੰ ਜਿੱਤ ਦਾ ਪਾਠ ਪੜਾਉਣ ਅਤੇ ਲਾਮਬੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੇ ਪੰਚਸ਼ੀਲ ਵਿਹਾਰ ਸਥਿਤ ਗ੍ਰਹਿ ਵਿਖੇ ਪਹੁੰਚੇ ਹਨ, ਜਿਥੇ ਉਹ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਦੇ ਰੂਬਰੂ ਹੋਣਗੇ।